ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਆਪ ਵਿੱਚ ਹੋਏ ਸ਼ਾਮਲ – ਈ:ਟੀ:ਓ

ਪਿੰਡ ਬੁੱਟਰ ਖੁਰਦ ਹਲਕਾ ਜੰਡਿਆਲਾ ਗੁਰੂ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਅੰਮ੍ਰਿਤਸਰ, 4 ਸਤੰਬਰ (ਰਾਜੇਸ਼ ਡੈਨੀ) – ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਦੀ ਸਰਕਾਰ ਦੇ ਕੰਮਾਂ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਆਮ ਆਦਮੀ ਪਾਰਟੀ ਦੀ ਬਿਨਾਂ ਕਿਸੇ ਪੱਖਪਾਤ ਦੇ ਸੂਬੇ ਦਾ ਵਿਕਾਸ ਕਰ ਰਹੀ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਨੇ ਅੱਜ ਪਿੰਡ ਬੁੱਟਰ ਖੁਰਦ ਹਲਕਾ ਜੰਡਿਆਲਾ ਗੁਰੂ ਦੀ ਸਮੂਹ ਪੰਚਾਇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵਿਕਾਸ ਦੀ ਰਾਜਨੀਤੀ ਕਰ ਰਹੀ ਹੈ ਨਾ ਕਿ ਪੱਖਪਾਤ ਦੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਆਪ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਸ੍ਰ ਈ:ਟੀ:ਓ ਨੇ ਪਿੰਡ ਬੁੱਟਰ ਖੁਰਦ ਦੀ ਸਮੂਹ ਪੰਚਾਇਤ ਨੂੰ ਵਿਸ਼ਵਾਸ਼ ਦਿਵਾਇਆ ਕਿ ਆਮ ਆਦਮੀ ਪਾਰਟੀ ਵਿੱਚ ਤੁਹਾਡਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ ਅਤੇ ਪਿੰਡ ਬੁੱਟਰ ਖੁਰਦ ਦੇ ਵਿਕਾਸ ਕੰਮਾਂ ਨੂੰ ਪਹਿਲ ਦੇ ਅਧਾਰ ਤੇ ਕੀਤਾ ਜਾਵੇਗਾ। ਸ੍ਰ ਈ:ਟੀ:ਓ ਨੇ ਦੱਸਿਆ ਕਿ ਸਾਡੀ ਸਰਕਾਰ ਨੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਹੀ ਜੋ ਗਾਰੰਟੀਆਂ ਲੋਕਾਂ ਨਾਲ ਕੀਤੀਆਂ ਸੀ ਨੂੰ ਪੂਰਾ ਕਰਨ ਵੀ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ 35000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ।

ਸ੍ਰ ਈ:ਟੀ:ਓ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਜਿਸ ਵਿੱਚ ਕੋਈ ਵੀ ਵਿਅਕਤੀ ਲੋਕ ਭਲਾਈ ਦੇ ਕੰਮਾਂ ਪ੍ਰਤੀ ਸਰਕਾਰ ਤੱਕ ਪਹੁੰਚ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪਿੰਡਾਂ ਵਿੱਚ ਬਿਨਾਂ ਪੱਖਪਾਤ ਦੇ ਵਿਕਾਸ ਕਰ ਰਹੇ ਹਾਂ ਅਤੇ ਲੋਕਾਂ ਦੀਆਂ ਮੁਸ਼ਕਲਾਂ ਉਨ੍ਹਾਂ ਤੱਕ ਪਹੁੰਚ ਕਰਕੇ ਹੱਲ ਰਹੇ ਹਾਂ। ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਰਪੰਚ ਧਰਮਿੰਦਰ ਸਿੰਘ, ਮੈਂਬਰ ਪੰਚਾਇਤ ਦਿਲਬਾਗ ਸਿੰਘ, ਗੋਬਿੰਦ ਸਿੰਘ, ਨਾਰੰਗ ਸਿੰਘ, ਮਨਜੀਤ ਕੌਰ, ਪ੍ਰੀਤ ਕੌਰ, ਕਸ਼ਮੀਰ ਸਿੰਘ, ਠੱਠਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਵਾਲੇ ਵਰਕਰ ਹਾਜਰ ਸਨ। ਇਸ ਮੌਕੇ ਚੇਅਰਮੈਨ ਡਾ: ਗੁਰਿੰਦਰ ਸਿੰਘ, ਗੁਰਵਿੰਦਰ ਬੱਲ ਯੂ:ਕੇ, ਅਜੈ ਗਾਂਧੀ, ਦਯਾ ਸਿੰਘ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ ਹਾਜਰ ਸਨ।

You May Also Like