ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 15 ਕਿਲੋ ਹੈਰੋਇਨ ਸਣੇ ਇਕ ਨੌਜਵਾਨ ਨੂੰ ਕੀਤਾ ਕਾਬੂ

ਅੰਮ੍ਰਿਤਸਰ, 6 ਸਤੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 15 ਕਿਲੋ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। ਮੁਲਜ਼ਮ ਤਸਕਰ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ। DGP ਗੌਰਵ ਯਾਦਵ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਰੀ ਦਿੱਤੀ ਹੈ। ਜਾਣਕਾਰੀ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਮੁਲਜ਼ਮ ਨਸ਼ੇ ਦੀ ਖੇਪ ਬਟਾਲਾ ਤੋਂ ਸਪਲਾਈ ਕਰਨ ਲਈ ਲਿਆ ਰਿਹਾ ਹੈ। ਸੂਚਨਾ ਮਿਲਣ ‘ਤੋਂ ਬਾਅਦ ਪੁਲਿਸ ਨੇ ਨਾਕਾਬੰਦੀ ਕੀਤੀ। ਇਸ ਦੌਰਾਨ ਜਦੋਂ ਤਸਕਰ ਦੀ ਤਲਾਸ਼ੀ ਲਈ ਗਈ ਤਾਂ ਹੈਰੋਇਨ ਦੀ ਖੇਪ ਬਰਾਮਦ ਹੋਈ। ਪਰ ਪੁਲਿਸ ਵੱਲੋਂ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਤਸਕਰ ਨੇ ਸਰਹੱਦੀ ਖੇਤਰ ਵਿੱਚ ਕਿਸੇ ਵਿਅਕਤੀ ਨੂੰ ਹੈਰੋਇਨ ਪਹੁੰਚਾਉਣੀ ਸੀ ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਉਸ ਨੂੰ ਫੜ ਲਿਆ। ਫਿਲਹਾਲ ਪੁਲਿਸ ਦੋਸ਼ੀ ਤੋਂ ਪੁੱਛਗਿੱਛ ਕਰ ਰਹੀ ਹੈ ਜਿਸ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਮੁਲਜ਼ਮਾਂ ਨੇ ਹੈਰੋਇਨ ਕਿਸ ਨੂੰ ਪਹੁੰਚਾਉਣੀ ਸੀ।

You May Also Like