ਚੰਡ੍ਹੀਗੜ੍ਹ, 23 ਨਵੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – CM ਭਗਵੰਤ ਮਾਨ ਨੇ ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਿਸ ਦੇ ਹੋਮਗਾਰਡ ਜਸਪਾਲ ਸਿੰਘ ਦੀ ਮੌਤ ‘ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ ਹੈ। ਪੁਲਿਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ।
ਇਹ ਵੀ ਪੜ੍ਹੋ : ਜਰਮਨੀ ਚ ਹੁਸ਼ਿਆਰਪੁਰ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ ਬਾਕੀ ਦੇ 1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ ਜਾਣਗੇ। ਭਵਿੱਖ ‘ਚ ਪਰਿਵਾਰ ਦੀ ਹਰ ਤਰ੍ਹਾਂ ਦੀ ਮਦਦ ਲਈ ਸਰਕਾਰ ਵਚਨਬੱਧ ਹੈ। ਜਸਪਾਲ ਸਿੰਘ ਦੀ ਬਹਾਦਰੀ ਤੇ ਸਿਦਕ ਨੂੰ ਦਿਲੋਂ ਸਲਾਮ।